DSGMC ਆਮ ਚੋਣ ਅਪਡੇਟ:

ਦਿੱਲੀ (13 ਅਗਸਤ 2026)
1. ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਵੱਲੋਂ ਨਵਾਂ ਹਲਫ਼ਨਾਮਾ ਦਾਇਰ ਕੀਤਾ ਗਿਆ।
2. ਹਲਫ਼ਨਾਮੇ ਅਨੁਸਾਰ ਚੋਣ ਪ੍ਰਕਿਰਿਆ ਦੀਆਂ ਨਵੀਆਂ ਤਾਰੀਖਾਂ ਦਾ ਵੇਰਵਾ ਦਿੱਲੀ ਹਾਈਕੋਰਟ ਦੇ ਸਾਹਮਣੇ ਕੇਂਦਰ ਸਰਕਾਰ ਦੇ ASG ਚੇਤਨ ਸ਼ਰਮਾ ਨੇ ਰੱਖਿਆ।
3. LG ਵੱਲੋਂ DSGMC ਨੂੰ ਪਿੱਛੇ ਦਿੱਤੇ ਗਏ ਵਿਸਤਾਰ ਨੂੰ ਚੁਣੌਤੀ ਦੇਣ ਵਾਲੀ ਇੱਕ ਹੋਰ ਨਵੀਂ ਪਟੀਸ਼ਨ ਦਾਖਲ ਹੋਈ।
4. ਜਸਟਿਸ ਅਮਿਤ ਬੰਸਲ ਨੇ ਕਿਹਾ ਕਿ ਅਸੀਂ ਨਵੇਂ ਹਲਫ਼ਨਾਮੇ ਅਨੁਸਾਰ ਚੋਣ ਪ੍ਰਕਿਰਿਆ ਦੀ ਦੇਖਰੇਖ ਕਰਾਂਗੇ।
5. ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੀ 31 ਮਾਰਚ ਤੱਕ ਚੋਣ ਪ੍ਰਕਿਰਿਆ ਨੂੰ ਅੱਗੇ ਕਰਨ ਦੀ ਅਰਜ਼ੀ ਨੂੰ ਹਾਈਕੋਰਟ ਨੇ ਬੇਸ਼ੱਕ ਸਿੱਧੇ ਤੌਰ ‘ਤੇ ਮਨਜ਼ੂਰ ਨਹੀਂ ਕੀਤਾ, ਪਰ ਉਸ ਦੀ ਭਾਵਨਾ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ।

Leave a Reply

Your email address will not be published. Required fields are marked *