ਜ਼ੀਰਕਪੁਰ ਨੇਚਰ ਪਾਰਕ ’ਚ ਮਿਲੀ ਸਿਰ ਕੱਟੀ ਲਾਸ਼, ਇਲਾਕੇ ’ਚ ਫੈਲੀ ਦਹਿਸ਼ਤ

ਜ਼ੀਰਕਪੁਰ, 8 ਅਕਤੂਬਰ, 2026

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਦੇ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਨੌਜਵਾਨ ਦੀ ਸਿਰ ਕੱਟੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਪਾਰਕ ਵਿੱਚ ਸੈਰ ਕਰਨ ਆਏ ਲੋਕਾਂ ਨੇ ਲਾਸ਼ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚੀ।

ਪੁਲਿਸ ਮੁਤਾਬਕ ਮ੍ਰਿਤਕ ਦੀ ਉਮਰ ਕਰੀਬ 21 ਤੋਂ 22 ਸਾਲ ਹੋਣ ਦਾ ਅਨੁਮਾਨ ਹੈ, ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ। ਮ੍ਰਿਤਕ ਦੇ ਇੱਕ ਹੱਥ ’ਤੇ ‘ਵਿਸ਼ਾਲ’ ਅਤੇ ਦੂਜੇ ਹੱਥ ’ਤੇ ‘V’ ਲਿਖਿਆ ਹੋਇਆ ਹੈ। ਪੁਲਿਸ ਇਨ੍ਹਾਂ ਨਿਸ਼ਾਨਾਂ ਦੇ ਆਧਾਰ ’ਤੇ ਵੀ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਪੁਲਿਸ ਤੇ ਫੋਰੈਂਸਿਕ ਟੀਮ ਵੱਲੋਂ ਜਾਂਚ

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਸਥਾਨ ਨੂੰ ਘੇਰ ਕੇ ਜਾਂਚ ਸ਼ੁਰੂ ਕੀਤੀ। ਫੋਰੈਂਸਿਕ ਟੀਮ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਗਏ ਹਨ। ਪੁਲਿਸ ਵੱਲੋਂ ਆਸਪਾਸ ਦੇ ਇਲਾਕੇ ਅਤੇ ਆਉਣ-ਜਾਣ ਵਾਲੇ ਰਸਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਨੌਜਵਾਨ ਦੀ ਹੱਤਿਆ ਨੇਚਰ ਪਾਰਕ ਵਿੱਚ ਹੀ ਕੀਤੀ ਗਈ ਜਾਂ ਕਿਸੇ ਹੋਰ ਥਾਂ ’ਤੇ ਕਤਲ ਕਰਨ ਤੋਂ ਬਾਅਦ ਲਾਸ਼ ਇੱਥੇ ਲਿਆਂਦੀ ਗਈ। ਘਟਨਾ ਨਾਲ ਜੁੜੀਆਂ CCTV ਫੁਟੇਜਾਂ ਵੀ ਖੰਗਾਲੀਆਂ ਜਾ ਰਹੀਆਂ ਹਨ।

ਫਿਲਹਾਲ ਮ੍ਰਿਤਕ ਦੀ ਪਛਾਣ ਅਤੇ ਕਤਲ ਦੇ ਕਾਰਨਾਂ ਬਾਰੇ ਪੁਲਿਸ ਵੱਲੋਂ ਜਾਂਚ ਜਾਰੀ ਹੈ। ਪੋਸਟਮਾਰਟਮ ਅਤੇ ਫੋਰੈਂਸਿਕ ਜਾਂਚ ਤੋਂ ਬਾਅਦ ਮੌਤ ਦੀਆਂ ਸਹੀ ਹਾਲਾਤਾਂ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

Leave a Reply

Your email address will not be published. Required fields are marked *