ਦਿੱਲੀ ਵਿੱਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: IRS ਅਧਿਕਾਰੀ ਦੀ ਧੀ ਨਾਲ ਦੁਰਵਿਵਹਾਰ ਤੋਂ ਬਾਅਦ ਕਤਲ, ਸੁਰੱਖਿਆ ‘ਤੇ ਸਵਾਲ

ਨਵੀਂ ਦਿੱਲੀ, 22 ਅਪ੍ਰੈਲ

ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇੱਕ ਵਾਰ ਫਿਰ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਜਾ ਰਹੇ ਦਾਵਿਆਂ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ, ਇੱਕ ਸੀਨੀਅਰ IRS ਅਧਿਕਾਰੀ ਦੀ ਧੀ ਨਾਲ ਪਹਿਲਾਂ ਦੁਰਵਿਵਹਾਰ ਕੀਤਾ ਗਿਆ ਅਤੇ ਫਿਰ ਉਸ ਦਾ ਨਿਰਦਈ ਤਰੀਕੇ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਸਾਹਮਣੇ ਆਉਂਦੇ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ।

ਸੂਤਰਾਂ ਦੇ ਅਨੁਸਾਰ, ਪੀੜਤਾ ਘਰ ਵਿੱਚ ਇਕੱਲੀ ਸੀ, ਇਸ ਦੌਰਾਨ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਇਸ ਮਾਮਲੇ ਵਿੱਚ ਕਤਲ ਦਾ ਸ਼ੱਕ ਘਰ ਦੇ ਪੁਰਾਣੇ ਨੌਕਰ ‘ਤੇ ਕੀਤਾ ਜਾ ਰਿਹਾ ਹੈ, ਜਿਸਨੂੰ ਲਗਭਗ ਡੇਢ ਮਹੀਨਾ ਪਹਿਲਾਂ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ‘ਤੇ ਪੈਸਿਆਂ ਦੀ ਹੇਰਾਫੇਰੀ ਕਰਨ ਦੇ ਦੋਸ਼ ਸਨ।

ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨੇੜਲੇ ਇਲਾਕਿਆਂ ਦੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀ ਦੀ ਪਹਿਚਾਣ ਕੀਤੀ ਜਾ ਸਕੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਸ ਘਟਨਾ ਤੋਂ ਬਾਅਦ ਰਾਜਧਾਨੀ ਵਿੱਚ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇ ਪੌਸ਼ ਇਲਾਕੇ ਵੀ ਸੁਰੱਖਿਅਤ ਨਹੀਂ, ਤਾਂ ਆਮ ਇਲਾਕਿਆਂ ਦੀ ਸਥਿਤੀ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

ਫਿਲਹਾਲ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਮਾਮਲੇ ਦਾ ਖੁਲਾਸਾ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

Leave a Reply

Your email address will not be published. Required fields are marked *