ਟਾਇਰ ਫਟਣ ਨਾਲ ਭਿਆਨਕ ਹਾਦਸਾ: ਡਿਵਾਈਡਰ ਟੱਪ ਕੇ ਟਿੱਪਰ ਨਾਲ ਟਕਰਾਈ ਕਾਰ, ਇੱਕ ਦੀ ਮੌਤ, ਇੱਕ ਗੰਭੀਰ ਜ਼ਖਮੀ

ਗੁਰਦਾਸਪੁਰ, 22 ਅਪ੍ਰੈਲ

ਗੁਰਦਾਸਪੁਰ ਦੇ ਬਰਿਆਰ ਬਾਈਪਾਸ ਨੇੜੇ ਪਿੰਡ ਰਾਮ ਨਗਰ ਭੂਣ ਦੇ ਬਾਹਰ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਮੌਖੇ ਦੇ ਰਹਿਣ ਵਾਲੇ ਸਨ ਅਤੇ ਸਵਿਫਟ ਡਿਜ਼ਾਇਰ ਕਾਰ ਵਿੱਚ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਪਰਤ ਰਹੇ ਸਨ। ਰਸਤੇ ਦੌਰਾਨ ਅਚਾਨਕ ਕਾਰ ਦਾ ਟਾਇਰ ਫਟ ਗਿਆ, ਜਿਸ ਕਾਰਨ ਵਾਹਨ ਬੇਕਾਬੂ ਹੋ ਗਿਆ ਅਤੇ ਡਿਵਾਈਡਰ ਟੱਪ ਕੇ ਸਾਹਮਣੇ ਆ ਰਹੇ ਇੱਕ ਟਿੱਪਰ ਨਾਲ ਜਾ ਟਕਰਾਇਆ।

ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਸ ਦੁਰਘਟਨਾ ਵਿੱਚ ਸੁਖਬੀਰ ਸਿੰਘ ਵਾਸੀ ਪਿੰਡ ਮੌਖੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਸੂਤਰਾਂ ਅਨੁਸਾਰ ਦੋਵੇਂ ਵਿਅਕਤੀ ਆਪਣੀ ਜ਼ਮੀਨ ਦਾ ਸੌਦਾ ਕਰਕੇ ਵਾਪਸ ਘਰ ਆ ਰਹੇ ਸਨ ਜਦ ਇਹ ਹਾਦਸਾ ਵਾਪਰਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *