ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪੰਚ ਤੀਰਥ ਯਾਤਰਾ ਨੂੰ ਕੇਵਲ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਚੰਡੀਗੜ੍ਹ, 14 ਜੂਨ, 2026

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਤਿੰਨ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਡਾ. ਭੀਮ ਰਾਓ ਅੰਬੇਡਕਰ ਜੀ ਨਾਲ ਸੰਬੰਧਿਤ ਪੰਚ ਤੀਰਥ ਸਥਾਨਾਂ ਦੀ ਯਾਤਰਾ ਲਈ ਰਵਾਨਾ ਕੀਤਾ। ਇਹ ਯਾਤਰਾ ਸ਼ਰਧਾਲੂਆਂ ਨੂੰ ਉਨ੍ਹਾਂ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏਗੀ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵਿਕਸਿਤ ਅਤੇ ਸੰਵਾਰਿਆ ਗਿਆ ਹੈ।

ਸਰਦਾਰ ਢਿੱਲੋਂ ਨੇ ਦੱਸਿਆ ਕਿ 14 ਜੂਨ ਤੋਂ 21 ਜੂਨ 2026 ਤੱਕ ਚੱਲਣ ਵਾਲੀ ਇਹ ਯਾਤਰਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਨਾਲ ਜੁੜੇ ਪੰਜ ਪ੍ਰਮੁੱਖ ਤੀਰਥ ਸਥਾਨਾਂ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਨਾ ਸਿਰਫ਼ ਇਨ੍ਹਾਂ ਤੀਰਥ ਸਥਾਨਾਂ ਨੂੰ ਹਜ਼ਾਰਾਂ ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤਾ ਹੈ, ਸਗੋਂ ਲੋਕਾਂ ਨੂੰ ਉਨ੍ਹਾਂ ਦੇ ਇਤਿਹਾਸਕ ਅਤੇ ਸਮਾਜਿਕ ਮਹੱਤਵ ਬਾਰੇ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਹਨ।

ਯਾਤਰਾ ਦੌਰਾਨ ਸ਼ਰਧਾਲੂ ਮਹੂ (ਜਨਮ ਭੂਮੀ), ਦੀਕਸ਼ਾਭੂਮੀ ਨਾਗਪੁਰ, ਚੈਤਿਆ ਭੂਮੀ ਮੁੰਬਈ, ਮਹਾਪਰਿਨਿਰਵਾਣ ਸਥਲ ਦਿੱਲੀ ਅਤੇ ਦਿੱਲੀ ਵਿਖੇ ਸਥਾਪਿਤ ਵਰਚੁਅਲ ਸਿੱਖਿਆ ਭੂਮੀ (ਲੰਡਨ) ਦੇ ਦਰਸ਼ਨ ਕਰਨਗੇ।

ਇਹ ਸਾਰੇ ਸਥਾਨ ਡਾ. ਬੀ.ਆਰ. ਅੰਬੇਡਕਰ ਦੇ ਜੀਵਨ, ਸੰਘਰਸ਼ ਅਤੇ ਸਮਾਜਿਕ ਨਿਆਂ ਲਈ ਉਨ੍ਹਾਂ ਦੇ ਯੋਗਦਾਨ ਨਾਲ ਜੁੜੇ ਹੋਏ ਹਨ। ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਇਨ੍ਹਾਂ ਸਮਾਰਕਾਂ ਦੇ ਵਿਕਾਸ ਅਤੇ ਸੰਭਾਲ ਲਈ ਲਗਭਗ 2,000 ਕਰੋੜ ਰੁਪਏ ਖਰਚ ਕੀਤੇ ਗਏ ਹਨ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਬਾਬਾ ਸਾਹਿਬ ਦੇ ਵਿਚਾਰਾਂ, ਆਦਰਸ਼ਾਂ ਅਤੇ ਯੋਗਦਾਨ ਤੋਂ ਪ੍ਰੇਰਣਾ ਪ੍ਰਾਪਤ ਕਰ ਸਕਣ।

ਆਪਣੀ ਕਿਸਮ ਦੀ ਇਸ ਵਿਲੱਖਣ ਯਾਤਰਾ ਵਿੱਚ ਲਗਭਗ 150 ਸ਼ਰਧਾਲੂ ਭਾਗ ਲੈ ਰਹੇ ਹਨ। ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਆਈਏਐਸ ਅਧਿਕਾਰੀ ਸ਼੍ਰੀ ਐੱਸ.ਆਰ. ਲੱਧੜ ਇਸ ਜਥੇ ਦੀ ਅਗਵਾਈ ਕਰਨਗੇ।

ਲੱਧੜ ਨੇ ਕਿਹਾ ਕਿ ਪੰਚ ਤੀਰਥ ਯਾਤਰਾ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ ਤੱਕ ਬਾਬਾ ਸਾਹਿਬ ਡਾ. ਅੰਬੇਡਕਰ ਦਾ ਸੰਦੇਸ਼ ਪਹੁੰਚਾਉਣਾ ਅਤੇ ਉਨ੍ਹਾਂ ਪ੍ਰਤੀ ਰਾਸ਼ਟਰ ਦੀ ਕ੍ਰਿਤਜਤਾ ਦਾ ਪ੍ਰਗਟਾਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਹਿਲੀ ਵਾਰ ਬਾਬਾ ਸਾਹਿਬ ਨਾਲ ਜੁੜੇ ਪੰਜਾਂ ਤੀਰਥ ਸਥਾਨਾਂ ਨੂੰ ਵਿਸ਼ੇਸ਼ ਰਾਸ਼ਟਰੀ ਪਛਾਣ ਅਤੇ ਮਾਣ-ਸਨਮਾਨ ਪ੍ਰਾਪਤ ਹੋਇਆ ਹੈ।

Leave a Reply

Your email address will not be published. Required fields are marked *