ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਵਿਰੋਧ

ਚੰਡੀਗੜ੍ਹ: (18 ਸਤੰਬਰ 2026)

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ’ਤੇ ਹੋਏ ਕਥਿਤ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਮੁਕਤ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਰਵਨੀਤ ਬਿੱਟੂ ਦੇ ਕਾਫ਼ਲੇ ਦੀਆਂ ਗੱਡੀਆਂ ’ਤੇ ਆਂਡੇ ਅਤੇ ਟਮਾਟਰ ਸੁੱਟੇ ਗਏ ਅਤੇ ਵਾਹਨਾਂ ਦੇ ਸ਼ੀਸ਼ੇ ਤੋੜੇ ਗਏ।

ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਇਸ ਘਟਨਾ ਪਿੱਛੇ ਆਮ ਆਦਮੀ ਪਾਰਟੀ ਦੇ ਕਰਿੰਦੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਇਸ ਤਰ੍ਹਾਂ ਦੀਆਂ ਕਾਰਵਾਈਆਂ ਤੋਂ ਡਰਨ ਵਾਲੀ ਨਹੀਂ ਹੈ ਅਤੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਲੜਾਈ ਨੂੰ ਅੰਜਾਮ ਤੱਕ ਲਿਜਾਇਆ ਜਾਵੇਗਾ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਭਾਜਪਾ ਦੇ ਵਰਕਰਾਂ ਨੂੰ ਡਰਾਇਆ ਨਹੀਂ ਜਾ ਸਕਦਾ।

ਭਾਜਪਾ ਪੰਜਾਬ ਪ੍ਰਧਾਨ ਨੇ ਪੰਜਾਬ ਦੇ ਡੀਜੀਪੀ ਤੋਂ ਮੰਗ ਕੀਤੀ ਕਿ ਘਟਨਾ ਵਿੱਚ ਸ਼ਾਮਲ ਦੱਸੇ ਜਾ ਰਹੇ ਮੁਲਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੰਜਾਬ ਪੁਲਿਸ ਨੂੰ ਸਿਆਸੀ ਵਲੰਟੀਅਰਾਂ ਵਾਂਗ ਕੰਮ ਕਰਨ ਦੀ ਬਜਾਇ ਪੇਸ਼ੇਵਰ ਢੰਗ ਨਾਲ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਭਾਜਪਾ ਦੀ ਮੁਹਿੰਮ ਜਾਰੀ ਰਹੇਗੀ।

Leave a Reply

Your email address will not be published. Required fields are marked *