ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਮੌਜੂਦਗੀ ਵਿੱਚ ਪੰਚ, ਸਰਪੰਚ ਅਤੇ ਵਰਕਰਾਂ ਨੇ ਫੜਿਆ ਭਾਜਪਾ ਦਾ ਦਾਮਨ

 

ਚੰਡੀਗੜ੍ਹ, 13 ਮਈ 2026

ਬੁਢਲਾਡਾ ਵਿਧਾਨ ਸਭਾ ਖੇਤਰ ਦੇ ਪ੍ਰਮੁੱਖ ਅਕਾਲੀ ਆਗੂ ਬਲਵਿੰਦਰ ਸਿੰਘ ਪਟਵਾਰੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੰਚ, ਸਰਪੰਚ, ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ, ਆਮ ਆਦਮੀ ਪਾਰਟੀ ਅਤੇ ਸੀਪੀਆਈ ਨਾਲ ਜੁੜੇ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।

ਇਸ ਮੌਕੇ ਪ੍ਰਦੇਸ਼ ਮੀਡੀਆ ਪ੍ਰਮੁੱਖ ਵਿਨੀਤ ਜੋਸ਼ੀ, ਜ਼ਿਲ੍ਹਾ ਪ੍ਰਧਾਨ ਮਾਨਸਾ ਗੋਮਾ ਰਾਮ ਪੁਨੀਆ, ਸਾਬਕਾ ਵਿਧਾਇਕ ਮੰਗਤ ਰਾਇ ਬੰਸਲ ਅਤੇ ਜ਼ਿਲ੍ਹਾ ਮਹਾਂਮੰਤਰੀ ਗਗਨਦੀਪ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਹਿਕਾਰਤਾ ਸੋਸਾਇਟੀ ਮੈਂਬਰ ਗੁਰਦੀਪ ਸਿੰਘ, ਪੰਚਾਇਤ ਮੈਂਬਰ ਰਾਜਵਿੰਦਰ ਸਿੰਘ, ਸਰਪੰਚ ਗੁਲਾਬ ਸਿੰਘ, ਕਾਂਗਰਸ ਦੇ ਸਾਬਕਾ ਜ਼ਿਲ੍ਹਾ ਉਪ ਪ੍ਰਧਾਨ ਬਲਵਿੰਦਰ ਸਿੰਘ, ਸਾਬਕਾ ਸਹਿਕਾਰਤਾ ਸੋਸਾਇਟੀ ਪ੍ਰਧਾਨ ਬਘੇਰਾ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਸਾਬਕਾ ਪੰਚਾਇਤ ਮੈਂਬਰ ਤਰਸੇਮ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਅਜੈਬ ਸਿੰਘ, ਕਸ਼ਮੀਰ ਸਿੰਘ, ਦਰਸ਼ਨ ਸਿੰਘ, ਕੁਲਵੰਤ ਸਿੰਘ, ਜੀਤ ਸਿੰਘ, ਮੌਜੂਦਾ ਪੰਚਾਇਤ ਮੈਂਬਰ ਨਿਰਮਲ ਸਿੰਘ, ਐਡਵੋਕੇਟ ਸੁਖਵਿੰਦਰ ਸਿੰਘ, ਐਡਵੋਕੇਟ ਮੋਤੀ ਸਿੰਘ ਅਤੇ ਪਿੰਡ ਬੀਰੋ ਕੇ ਕਲਾਂ ਦੇ ਸਮੂਹ ਪੰਚਾਇਤ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਭਾਜਪਾ ਦਾ ਦਾਮਨ ਫੜਿਆ।

ਇਸ ਮੌਕੇ ਬਲਵਿੰਦਰ ਸਿੰਘ ਪਟਵਾਰੀ ਨੇ ਕਿਹਾ ਕਿ ਭਾਜਪਾ ਹੀ ਇੱਕੋ-ਇੱਕ ਐਸੀ ਪਾਰਟੀ ਹੈ ਜੋ ਪੰਜਾਬ ਅਤੇ ਪੰਜਾਬੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਵਿਕਾਸ ਦੇ ਰਾਹ ‘ਤੇ ਅੱਗੇ ਵੱਧ ਰਿਹਾ ਹੈ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ।

Leave a Reply

Your email address will not be published. Required fields are marked *